ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦਾ ਰਿਸ਼ਤੇਦਾਰ ਤੇ ਪੁਲਵਾਮਾ ਹਮਲੇ ਦੀ ਸਾਜ਼ਿਸ਼ ’ਚ ਸ਼ਾਮਲ ਅਤਿਵਾਦੀ ਕਮਾਂਡਰ ਮੁਕਾਬਲੇ ’ਚ ਹਲਾਕ

ਸ੍ਰੀਨਗਰ, 31 ਜੁਲਾਈਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਦੇ ਦੋ ਅਤਿਵਾਦੀ ਮਾਰਿਆ ਗਿਆ। ਮਾਰੇ ਗਏ ਅਤਿਵਾਦੀ ਕਮਾਂਡਰ ਦੀ ਪਛਾਣ ਜੈਸ਼ ਦੇ ਮੁਖੀ ਮਸੂਦ ਅਜ਼ਹਰ ਦੇ ਰਿਸ਼ਤੇਦਾਰ ਮੁਹੰਮਦ ਇਸਮਾਲ ਅਲਵੀ ਉਰਫ਼ ਲੰਬੂ ਉਰਫ ਅਦਨਾਨ ਵਜੋਂ ਹੋਈ ਹੈ। ਉਹ ਮਸੂਦ ਅਜ਼ਹਰ ਦੇ ਪਰਿਵਾਰ ਵਿਚੋਂ ਸੀ। ਪੁਲੀਸ ਮੁਤਾਬਕ ਉਹ ਪੁਲਵਾਮਾ ਹਮਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ ਤੇ ਐੱਨਆਈਏ ਵੱਲੋਂ ਦਾਖਲ ਚਾਰਜਸ਼ੀਟ ਵਿੱਚ ਉਸ ਦਾ ਨਾਮ ਹੈ। ਪੁਲੀਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਸਵੇਰੇ ਨਾਮਬਿਆਨ ਅਤੇ ਮਾਰਸਾਰ ਜੰਗਲ ਖੇਤਰ ਅਤੇ ਦਾਚੀਗਾਮ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਜਵਾਬੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ।Source link