ਮਿਜ਼ੋਰਮ ਸਰਕਾਰ ਐੱਫਆਈਆਰ ’ਚੋਂ ਅਸਾਮ ਦੇ ਮੁੱਖ ਮੰਤਰੀ ਦਾ ਨਾਮ ਕੱਢਣ ਲਈ ਤਿਆਰ

ਮਿਜ਼ੋਰਮ ਸਰਕਾਰ ਐੱਫਆਈਆਰ ’ਚੋਂ ਅਸਾਮ ਦੇ ਮੁੱਖ ਮੰਤਰੀ ਦਾ ਨਾਮ ਕੱਢਣ ਲਈ ਤਿਆਰ


ਗੁਹਾਟੀ, 1 ਅਗਸਤ

ਮਿਜ਼ੋਰਮ ਸਰਕਾਰ ਅਸਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵਿਰੁੱਧ ਦਰਜ ਐੱਫਆਈਆਰ ਵਾਪਸ ਲੈਣ ਲਈ ਤਿਆਰ ਹੈ। ਮੁੱਖ ਸਕੱਤਰ ਐੱਲ. ਚੁਆਂਗੋ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਜ਼ੋਰਮਥਾਂਗਾ ਨੇ ਵੀ ਐੱਫਆਈਆਰ ਵਿੱਚ ਸਰਮਾ ਦਾ ਨਾਂ ਸ਼ਾਮਲ ਕਰਨ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, “ਅਸਲ ਵਿੱਚ ਸਾਡੇ ਮੁੱਖ ਮੰਤਰੀ ਨੇ ਐੱਫਆਈਆਰ ਵਿੱਚ ਅਸਾਮ ਦੇ ਮੁੱਖ ਮੰਤਰੀ ਦੇ ਨਾਂ ਦਾ ਜ਼ਿਕਰ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਨੇ ਮੈਨੂੰ ਸੁਝਾਅ ਦਿੱਤਾ ਕਿ ਇਸ ਦੀ ਜਾਂਚ ਕਰਨੀ ਚਾਹੀਦੀ ਹੈ।” ਚੁਆਂਗੋ ਨੇ ਕਿਹਾ ਕਿ ਉਹ ਇਸ ਮਾਮਲੇ ਨਾਲ ਸਬੰਧਤ ਪੁਲੀਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਜੇ ਕੋਈ ਕਾਨੂੰਨੀ ਅੜਿੱਕਾ ਨਾ ਪਿਆ ਤਾਂ ਅਸਾਮ ਦੇ ਮੁੱਖ ਮੰਤਰੀ ਦਾ ਐੱਫਆਈਆਰ ਵਿਚੋਂ ਕੱਢ ਦਿੱਤਾ ਜਾਵੇਗਾ।



Source link