ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਸੈਸ਼ਨ ਦੇ ਨਾਲ ਚੱਲ ਰਹੇ ਕਿਸਾਨ ਸੰਸਦ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨੁਮਾਇੰਦੇ 5 ਅਗਸਤ ਨੂੰ ਸ਼ਾਮਲ ਹੋਣਗੇ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬੀ ਲੇਖਕ ਸਭਾ ਦਾ ਜਥਾ ਜੰਤਰ ਮੰਤਰ ਨਵੀਂ ਦਿੱਲੀ ਵਿੱਚ ਵਿਚਾਰ ਚਰਚਾ ਵਿੱਚ ਸ਼ਾਮਲ ਹੋਵੇਗਾ।