ਅਫ਼ਗਾਨਿਸਤਾਨ: ਕੁੰਡੁਜ਼ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਤਾਲਿਬਾਨ ਦਾ ਕਬਜ਼ਾ

ਅਫ਼ਗਾਨਿਸਤਾਨ: ਕੁੰਡੁਜ਼ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਤਾਲਿਬਾਨ ਦਾ ਕਬਜ਼ਾ


ਕਾਬੁਲ, 8 ਅਗਸਤ

ਤਾਲਿਬਾਨ ਲੜਾਕੂਆਂ ਨੇ ਅਫ਼ਗਾਨਿਸਤਾਨ ਦੇ ਉੱਤਰਪੂਰਬੀ ਸ਼ਹਿਰ ਕੁੰਡੁਜ਼ ਦੀਆਂ ਕਈ ਸਰਕਾਰੀ ਇਮਾਰਤਾਂ ‘ਤੇ ਕਬਜ਼ਾ ਕਰ ਲਿਆ ਹੈ। ਹਾਲ ਹੀ ਵਿੱਚ ਤਾਲਿਬਾਨ ਦੀ ਅਫ਼ਗਾਨਿਸਤਾਨ ਵਿੱਚ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ ਕਿਉਂਕਿ ਅਮਰੀਕੀ ਫੌਜਾਂ ਅਫ਼ਗਾਨਿਸਤਾਨ ਵਿੱਚੋਂ ਨਿਕਲੀਆਂ ਸ਼ੁਰੂ ਹੋ ਗਈਆਂ ਹਨ। ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਗਸਤ ਮਹੀਨੇ ਦੇ ਅੰਤ ਤੱਕ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਖ਼ਿਲਾਫ਼ ਆਪਣਾ ਫੌਜੀ ਮਿਸ਼ਨ ਖਤਮ ਕਰ ਦੇਵੇਗਾ। -ਪੀਟੀਆਈ



Source link