ਜੱਜਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਚ ਪੰਜ ਗ੍ਰਿਫ਼ਤਾਰ

ਜੱਜਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਚ ਪੰਜ ਗ੍ਰਿਫ਼ਤਾਰ


ਨਵੀਂ ਦਿੱਲੀ, 8 ਅਗਸਤ

ਸੀਬੀਆਈ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਸੋਗ ਟਿੱਪਣੀਆਂ ਲਿਖਣ ਦੇ ਦੋਸ਼ ਹੇਠ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿੱਚ ਵਾਈਐੱਸਆਰ ਕਾਂਗਰਸ ਦੇ ਲੋਕ ਸਭਾ ਮੈਂਬਰ ਨੰਦੀਗਾਮ ਸੁਰੇਸ਼ ਤੇ ਇਸੇ ਪਾਰਟੀ ਦੇ ਇਕ ਹੋਰ ਆਗੂ ਅਮਾਂਚੀ ਕ੍ਰਿਸ਼ਨ ਮੋਹਨ ਦੀ ਭੂਮਿਕਾ ਜਾਂਚ ਦੇ ਘੇਰੇ ਵਿੱਚ ਹੈ ਤੇ ਏਜੰਸੀ ਕਿਸੇ ਵੱਡੀ ਸਾਜ਼ਿਸ਼ ਦਾ ਖੁਲਾਸਾ ਕਰਨ ਤਹਿਤ ਦੋਹਾਂ ਤੋਂ ਪੁੱਛ-ਪੜਤਾਲ ਕਰ ਹੀ ਹੈ। -ਪੀਟੀਆਈ



Source link