ਨਵੀਂ ਦਿੱਲੀ, 9 ਅਗਸਤ
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਨੂੰ ਲੈ ਕੇ ਅੱਜ ਮੁੜ ਰਾਜ ਸਭਾ ਵਿੱਚ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਤੇ ਸੰਸਦ ਵਿੱਚ ਇਸ ਉੱਤੇ ਚਰਚਾ ਕਰਵਾਉਣ ਦੀ ਆਪਣੀ ਮੰਗ ‘ਤੇ ਅੜੀਆਂ ਰਹੀਆਂ, ਜਿਸ ਕਰਕੇ ਸਪੀਕਰ ਨੇ ਉਪਰਲੇ ਸਦਨ ਦੀ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ। -ਪੀਟੀਆਈ