ਕਾਂਗਰਸ ਨੇ ਟਵਿੱਟਰ ’ਤੇ ਲਾਇਆ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਾ ਦੋਸ਼

ਕਾਂਗਰਸ ਨੇ ਟਵਿੱਟਰ ’ਤੇ ਲਾਇਆ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਾ ਦੋਸ਼
ਕਾਂਗਰਸ ਨੇ ਟਵਿੱਟਰ ’ਤੇ ਲਾਇਆ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਾ ਦੋਸ਼


ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਦਾ ਟਵਿੱਟਰ ਖਾਤਾ ਆਰਜ਼ੀ ਤੌਰ ‘ਤੇ ਬੰਦ ਕੀਤੇ ਜਾਣ ਤੇ ਉਨ੍ਹਾਂ ਦਾ ਇੱਕ ਟਵੀਟ ਹਟਾਏ ਜਾਣ ਮਗਰੋਂ ਕਾਂਗਰਸ ਨੇ ਅੱਜ ਟਵਿੱਟਰ ‘ਤੇ ਦੋਹਰੇ ਮਾਪ-ਦੰਡ ਅਪਣਾਉਣ ਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਹੇਠ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਪਾਰਟੀ ਦੇ ਜਨਰਲ ਸਕੱਤਰਾਂ ਦੀ ਮੀਟਿੰਗ ਦੌਰਾਨ ਟਵਿੱਟਰ ਦੇ ਇਸ ਕਦਮ ਦੀ ਆਲੋਚਨਾ ਕੀਤੀ ਗਈ ਤੇ ਇਸ ਮੁੱਦਾ ਹਰ ਪੱਧਰ ‘ਤੇ ਚੁੱਕਣ ਦਾ ਫ਼ੈਸਲਾ ਲਿਆ ਗਿਆ। ਕਾਂਗਰਸ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਦੇ ਜਨਰਲ ਸਕੱਤਰਾਂ, ਇੰਚਾਰਜਾਂ ਤੇ ਪੀਸੀਸੀ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਦਾ ਟਵਿੱਟਰ ਖਾਤਾ ਬੰਦ ਕਰਨ ਦਾ ਮੁੱਦਾ ਵਿਚਾਰਿਆ ਗਿਆ। ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਆਈਐੱਨਸੀ-ਟੀਵੀ ਦਾ ਟਵਿੱਟਰ ਹੈਂਡਲ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਇਹ ਕਦਮ ਹੋਰ ਕੁਝ ਨਹੀਂ ਬਲਕਿ ਮੋਦੀ ਸਰਕਾਰ ਦੀ ਦਲਿਤ ਵਿਰੋਧੀ ਤੇ ਔਰਤ ਵਿਰੋਧੀ ਸੋਚ ਦਾ ਇੱਕ ਹਿੱਸਾ ਹੈ। ਟਵਿੱਟਰ ਇੰਡੀਆ ਨੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਹੇਠ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਕੀਤੀ ਹੈ। ਸਾਰਿਆਂ ਨੇ ਸਾਂਝੇ ਤੌਰ ‘ਤੇ ਭਾਜਪਾ ਦੀ ਸੋਚ ਦੀ ਆਲੋਚਨਾ ਕੀਤੀ ਤੇ ਇਹ ਮੁੱਦਾ ਹਰ ਪੱਧਰ ‘ਤੇ ਚੁੱਕਣ ਦਾ ਫ਼ੈਸਲਾ ਕੀਤਾ।’Source link