ਸ਼ਿਮਲਾ, 11 ਅਗਸਤ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ ਦੀ ਯਾਤਰਾ ਕਰਨ ਦੇ ਚਾਹਵਾਨ ਲੋਕਾਂ ਲਈ 13 ਅਗਸਤ ਤੋਂ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਦੇ ਪ੍ਰਮਾਣ ਪੱਤਰ ਜਾਂ ਕਰੋਨਾ ਟੈਸਟ ਦੀ ‘ਨੈਗੇਟਿਵ ਰਿਪੋਰਟ’ ਲਿਆਉਣਾ ਲਾਜ਼ਮੀ ਕਰ ਦਿੱਤਾ ਹੈ। ਮੁੱਖ ਸਕੱਤਰ ਰਾਮ ਸੁਭਾਗ ਸਿੰਘ ਨੇ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ, “13 ਅਗਸਤ ਤੋਂ ਰਾਜ ਦੀ ਯਾਤਰਾ ਕਰਨ ਦੇ ਚਾਹਵਾਨ ਸਾਰੇ ਲੋਕਾਂ ਲਈ ਕੋਵਿਡ-19 ਟੀਕੇ (ਦੋਵੇਂ ਖੁਰਾਕਾਂ) ਦਾ ਸਰਟੀਫਿਕੇਟ ਜਾਂ ਟੈਸਟ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਆਰਟੀ-ਪੀਸੀਆਰ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ ਜਾਂ ਰੈਪਿਡ ਟੈਸਟ ਦੀ ਰਿਪੋਰਟ 24 ਘੰਟਿਆਂ ਤੋਂ ਪਹਿਲਾਂ ਨਹੀਂ ਹੋਣੀ ਚਾਹੀਦੀ।