ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੱਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੱਤੀ


ਸੌਰਭ ਮਲਿਕ

ਚੰਡੀਗੜ੍ਹ, 12 ਅਗਸਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੰਤ੍ਰਿਮ ਅਗਾਊਂ ਜ਼ਮਾਨਤ ਦੇ ਦਿੱਤੀ।

ਜਸਟਿਸ ਅਵਨੀਸ਼ ਝਿੰਗਨ ਨੇ ਪਟੀਸ਼ਨਰ ਅਤੇ ਰਾਜ ਦੀ ਤਰਫੋਂ ਦਲੀਲਾਂ ਸੁਣਨ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ ਹਨ। ਸੈਣੀ ਨੇ ਸੀਨੀਅਰ ਵਕੀਲ ਏਪੀਐੱਸ ਦਿਓਲ ਅਤੇ ਵਕੀਲ ਹਿੰਮਤ ਸਿੰਘ ਦਿਓਲ ਰਾਹੀਂ ਮੁਹਾਲੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਦੋ ਦਿਨ ਬਾਅਦ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।



Source link