ਇਸਲਾਮਾਬਾਦ: ਪਾਕਿਸਤਾਨ ਦੇ ਸੂਬੇ ਖੈਬਰ ਪਖ਼ਤੂਨਖ਼ਵਾ ਵਿੱਚ ਇੱਕ ਬੱਸ ਵਿੱਚ ਹੋਏ ਧਮਾਕੇ ਪਿੱਛੇ ਭਾਰਤੀ ਇੰਟੈਲੀਜੈਂਸ ਦਾ ਹੱਥ ਹੋਣ ਦੇ ਦੋਸ਼ਾਂ ਨੂੰ ਭਾਰਤ ਸਰਕਾਰ ਵੱਲੋਂ ਝੂਠ ਕਰਾਰ ਦੇਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਬਿਆਨ ਦਿੱਤਾ ਹੈ ਕਿ ਉਹ ਇਸ ਹਮਲੇ ਪਿੱਛੇ ਨਵੀਂ ਦਿੱਲੀ ਦਾ ਹੱਥ ਨਾ ਹੋਣ ਦੀ ਗੱਲ ਕਬੂਲ ਨਹੀਂ ਕਰਨਗੇ। ਇਸ ਹਮਲੇ ਵਿੱਚ 13 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ 9 ਚੀਨੀ ਮੂਲ ਦੇ ਇੰਜਨੀਅਰ ਵੀ ਸ਼ਾਮਲ ਸਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੇ ਖੋਜ ਤੇ ਵਿਸ਼ਲੇਸ਼ਣ ਵਿੰਗ (ਰਾਅ) ਅਤੇ ਅਫ਼ਗਾਨਿਸਤਾਨ ਦੇ ਕੌਮੀ ਸੁਰੱਖਿਆ ਡਾਇਰੈਕਟੋਰੇਟ (ਐੱਨਡੀਐੱਸ) ਨੂੰ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਠਹਿਰਾਇਆ ਹੈ। -ਪੀਟੀਆਈ