ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਭਾਰਤ ਲਈ ਸ਼ੁਭ ਸੰਕੇਤ ਨਹੀਂ: ਅਮਰਿੰਦਰ

ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਭਾਰਤ ਲਈ ਸ਼ੁਭ ਸੰਕੇਤ ਨਹੀਂ: ਅਮਰਿੰਦਰ
ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਭਾਰਤ ਲਈ ਸ਼ੁਭ ਸੰਕੇਤ ਨਹੀਂ: ਅਮਰਿੰਦਰ


ਨਵੀਂ ਦਿੱਲੀ, 16 ਅਗਸਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਦੇ ਮੁੜ ਤਾਲਿਬਾਨੀ ਲੜਾਕਿਆਂ ਦੇ ਹੱਥ ਆਉਣਾ ਭਾਰਤ ਲਈ ਸ਼ੁਭ ਸੰਕੇਤ ਨਹੀਂ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, ”ਅਫ਼ਗ਼ਾਨਿਸਤਾਨ ਦੇ ਤਾਲਿਬਾਨ ਦੇ ਹੱਥਾਂ ਵਿੱਚ ਜਾਣਾ ਸਾਡੇ ਮੁਲਕ ਲਈ ਸ਼ੁਭ ਸੰਕੇਤ ਨਹੀਂ ਹੈ। ਇਹ ਭਾਰਤ ਖਿਲਾਫ਼ ਚੀਨ-ਪਾਕਿ ਗੱਠਜੋੜ ਨੂੰ ਮਜ਼ਬੂਤ ਕਰੇਗਾ (ਕਿਉਂ ਜੋ ਚੀਨ, ਉਇਗਰ ਮਾਮਲੇ ਵਿੱਚ ਪਹਿਲਾਂ ਹੀ ਮਿਲੀਸ਼ੀਆ ਦੀ ਮਦਦ ਮੰਗ ਚੁੱਕਾ ਹੈ)। ਇਹ ਚੰਗੇ ਸੰਕੇਤ ਨਹੀਂ ਹਨ, ਤੇ ਸਾਨੂੰ ਆਪਣੀ ਸਾਰੀਆਂ ਸਰਹੱਦਾਂ ‘ਤੇ ਵਧੇਰੇ ਚੌਕਸ ਰਹਿਣ ਦੀ ਲੋੜ ਹੈ।’ ਚੇਤੇ ਰਹੇ ਕਿ ਤਾਲਿਬਾਨੀ ਲੜਾਕਿਆਂ ਦੇ ਕਾਬੁਲ ਵਿੱਚ ਦਾਖ਼ਲ ਹੋਣ ਮਗਰੋਂ ਅਫ਼ਗ਼ਾਨ ਸਦਰ ਅਸ਼ਰਫ਼ ਗਨੀ ਮੁਲਕ ਛੱਡ ਕੇ ਭੱਜ ਗਏ ਹਨ। ਇਸਲਾਮਿਕ ਦਹਿਸ਼ਤਗਰਦਾਂ ਨੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਪੈਲੇਸ ‘ਤੇ ਕਬਜ਼ਾ ਕਰ ਲਿਆ ਹੈ। -ਪੀਟੀਆਈ



Source link