ਸੰਜੀਵ ਹਾਂਡਾ
ਫ਼ਿਰੋਜ਼ਪੁਰ, 19 ਅਗਸਤ
ਇਥੋਂ ਦੇ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਭਾਜਪਾ ਆਗੂ ਸੁਖਪਾਲ ਸਿੰਘ ਨੰਨੂੰ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਅੱਜ ਦੁਪਹਿਰ ਤਿੰਨ ਵਜੇ ਆਪਣੇ ਗ੍ਰਹਿ ਵਿਚ ਰੱਖੇ ਪੱਤਰਕਾਰ ਸੰਮੇਲਨ ਦੌਰਾਨ ਉਹ ਇਸ ਫ਼ੈਸਲੇ ਦਾ ਐਲਾਨ ਕਰਨਗੇ। ਦੱਸ ਦਈਏ ਕਿ ਸ੍ਰੀ ਨੰਨੂੰ ਨੂੰ ਮਾਲ ਵਿਭਾਗ ਦਾ ਪਾਰਲੀਮੈਂਟ ਸਕੱਤਰ ਵੀ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਭਾਜਪਾ ਕਿਸਾਨ ਮੋਰਚਾ ਸੈੱਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਦੋ ਦਿਨ ਪਹਿਲਾਂ ਭਾਜਪਾ ਹਾਈਕਮਾਂਡ ਨੂੰ ਲਿਖੇ ਪੱਤਰ ਵਿਚ ਸੁਖਪਾਲ ਸਿੰਘ ਨੰਨੂੰ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਪੱਤਰ ਵਿਚ ਇਹ ਵੀ ਲਿਖਿਆ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਉਨ੍ਹਾਂ ਉਪਰ ਅਸਤੀਫ਼ਾ ਦੇਣ ਦਾ ਦਬਾਅ ਬਣਾ ਰਹੇ ਹਨ।