ਨਵੀਂ ਦਿੱਲੀ, 20 ਅਗਸਤ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ਦੇ ਪ੍ਰਮੁੱਖ ਵਿਰੋਧੀ ਦਲਾਂ ਦੇ ਆਗੂਆਂ ਨਾਲ ਇਥੇ ਵਰਚੁਅਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸਣੇ 15 ਹੋਰ ਸਿਆਸੀ ਪਾਰਟੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦੇਸ਼ ਦੇ ਭਖਦੇ ਮਸਲਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਕਰ ਰਹੀ ਹੈ। -ਪੀਟੀਆਈ