ਨਵੀਂ ਦਿੱਲੀ, 23 ਅਗਸਤ
ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੀ ਲਾਗ ਦੇ 25072 ਨਵੇਂ ਕੇਸ ਰਿਪੋਰਟ ਹੋਏ ਹਨ, ਜੋ ਪਿਛਲੇ 160 ਦਿਨਾਂ ਦੌਰਾਨ ਸਭ ਤੋਂ ਹੇਠਲਾ ਅੰਕੜਾ ਹੈ। ਇਸ ਦੌਰਾਨ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 3,33,924 ਰਹਿ ਗਈ ਹੈ, ਜੋ ਕੁੱਲ ਕੇਸਲੋਡ ਦਾ 1.03 ਫੀਸਦ ਹੈ ਤੇ ਮਾਰਚ 2020 ਤੋਂ ਬਾਅਦ ਸਭ ਤੋਂ ਹੇਠਲਾ ਪੱਧਰ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਨਵਿਆਏ ਅੰਕੜਿਆਂ ਮੁਤਾਬਕ 25072 ਨਵੇਂ ਕੇਸਾਂ ਨਾਲ ਕੋਵਿਡ-19 ਲਾਗ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 3,24,49,306 ਹੋ ਗਈ ਹੈ ਜਦੋਂਕਿ ਇਸੇ ਅਰਸੇ ਦੌਰਾਨ 389 ਹੋਰ ਮੌਤਾਂ ਨਾਲ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,34,756 ਦੇ ਅੰਕੜੇ ਨੂੰ ਅੱਪੜ ਗਈ ਹੈ। -ਪੀਟੀਆਈ