ਦਲਜੀਤ ਕੁਮਾਰ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਪੁੱਜੀ

ਦਲਜੀਤ ਕੁਮਾਰ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਪੁੱਜੀ


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 22 ਅਗਸਤ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਪਿੰਡ ਨੰਗਲ ਅਰੀਆਂ ਦੇ 28 ਸਾਲਾ ਦਲਜੀਤ ਕੁਮਾਰ ਦੀ ਦੇਹ ਅੱਜ ਦੁਬਈ ਤੋਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਪਹੁੰਚੀ।

ਇਸ ਸਬੰਧੀ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਦਲਜੀਤ ਕੁਮਾਰ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਲਈ ਦੋ ਸਾਲ ਪਹਿਲਾਂ ਮਿਹਨਤ ਕਰਨ ਲਈ ਦੁਬਈ ਗਿਆ ਸੀ। ਕੁਝ ਕਾਰਨਾਂ ਕਰਕੇ ਉਸਨੇ ਆਪਣੀ ਕੰਮ ਵਾਲੀ ਕੰਪਨੀ ਨੂੰ ਛੱਡ ਦਿੱਤਾ ਸੀ ਪਰ ਕੰਪਨੀ ਨੇ ਉਸ ਖ਼ਿਲਾਫ਼ ਵਿਚਾਲੇ ਕੰਟਰੈਕਟ ਤੋੜਨ ਦਾ ਕੇਸ ਦਰਜ ਕਰਵਾ ਦਿੱਤਾ ਸੀ। ਇਸ ਪਿੱਛੋਂ ਕੋਈ ਹੋਰ ਕੰਮ ਨਾ ਮਿਲਣ ਕਾਰਨ ਉਹ ਮਾਨਸਿਕ ਦਬਾਅ ਹੇਠ ਸੀ। ਕੁਝ ਦਿਨ ਬਿਮਾਰ ਰਹਿਣ ਮਗਰੋਂ 1 ਅਗਸਤ ਨੂੰ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਕੇ ਮ੍ਰਿਤਕ ਦੇਹ ਭਾਰਤ ਭੇਜਨ ਵਾਸਤੇ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਲੋੜੀਂਦੀ ਕਾਰਵਾਈ ਮੁਕੰਮਲ ਕਰਵਾ ਕੇ ਦਲਜੀਤ ਦੀ ਦੇਹ ਨੂੰ ਅੱਜ ਸਵੇਰੇ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌਂਪ ਦਿੱਤਾ। ਟਰਸੱਟ ਵੱਲੋਂ ਹੁਣ ਤੱਕ 249 ਲੋਕਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਹਵਾਈ ਅੱਡੇ ‘ਤੇ ਟਰਸਟ ਦੇ ਆਗੂਆਂ ਵੱਲੋ ਦੇਹ ਉਸਦੇ ਰਿਸ਼ਤੇਦਾਰਾਂ ਨੂੰ ਸੌਂਪੀ ਗਈ।



Source link