ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 24 ਅਗਸਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਕੂਲਾ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਫ਼ੈਸਲਾ ਸੁਣਾਉਣ ਤੋਂ ਰੋਕ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਮਲਜ਼ਮ ਹੈ। ਮ੍ਰਿਤਕ ਦੇ ਪੁੱਤ ਨੇ ਸੀਬੀਆਈ ਜੱਜ ‘ਤੇ ਸਵਾਲ ਖੜ੍ਹੇ ਕਰਨ ਕਰੇ ਹਾਈ ਕੋਰਟ ਨੇ ਇਹ ਫੈਸਲਾ ਦਿੱਤਾ। ਅਦਾਲਤ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਜੁਆਬ ਦਾਖਲ ਕਰੇ। ਸੀਬੀਆਈ ਵਿਸ਼ੇਸ਼ ਅਦਾਲਤ ਨੇ ਇਸ ਕਤਲ ਕੇਸ ਵਿੱਚ 26 ਅਗਸਤ ਫੈਸਲਾ ਸੁਣਾਉਣਾ ਸੀ।