ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ

ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ


ਹਰਜੀਤ ਸਿੰਘ ਪਰਮਾਰ
ਬਟਾਲਾ, 26 ਅਗਸਤ

ਬਜ਼ੁਰਗ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਅੱਜ ਬਾਅਦ ਦੁਪਿਹਰ ਸ੍ਰੀ ਕੇਜਰੀਵਾਲ ਪਿੰਡ ਸੇਖਵਾਂ ਵਿੱਚ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਜਥੇਦਾਰ ਸੇਖਵਾਂ ਦੀ ਸਿਹਤ ਦਾ ਹਾਲ ਜਾਣਨ ਤੋਂ ਬਾਅਦ ਮੀਡੀਆ ਸਾਹਮਣੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਦੋਵੇਂ ਆਗੂ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਨ ਤੋਂ ਝਿਕਦੇ ਨਜ਼ਰ ਆਏ ਅਤੇ ਆਪਣੀ ਗੱਲ ਕਰਕੇ ਚਲੇ ਗਏ। ਇਸ ਦੌਰਾਨ ਸ੍ਰੀ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਪ੍ਰਤੀ ਉਨ੍ਹਾਂ ਦੀ ਸਿਹਤ ਦਾ ਹਾਲ ਤੱਕ ਵੀ ਨਾ ਜਾਣਨ ਬਾਰੇ ਰੋਸ ਵੀ ਪ੍ਰਗਟ ਕੀਤਾ। ਦੱਸਣਯੋਗ ਹੈ ਕਿ ਜਥੇਦਾਰ ਸੇਖਵਾਂ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਫਾਊਂਡਰ ਮੈਂਬਰ ਰਹੇ ਹਨ ਅਤੇ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ ਚਾਰ ਪਾਰਟੀਆਂ ਬਦਲ ਚੁੱਕੇ ਹਨ।ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਰਾਘਵ ਚੱਢਾ, ਕੁੰਵਰ ਵਿਜੇ ਪ੍ਰਤਾਪ ਸਿੰਘ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਮੌਜੂਦ ਸਨ।



Source link