ਦੀਫੂ/ਹਾਫਲਾਂਗ, 27 ਅਗਸਤਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿੱਚ ਸ਼ੱਕੀ ਅਤਿਵਾਦੀਆਂ ਨੇ ਕੋਲਾ ਲੈ ਕੇ ਜਾ ਰਹੇ ਪੰਜ ਟਰੱਕ ਡਰਾਈਵਰਾਂ ਦੀ ਹੱਤਿਆ ਕਰ ਦਿੱਤੀ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲਿਸ ਨੇ ਦੱਸਿਆ ਕਿ ‘ਦਿਮਸਾ ਨੈਸ਼ਨਲ ਲਿਬਰੇਸ਼ਨ ਆਰਮੀ’ ਦੇ ਸ਼ੱਕੀ ਅਤਿਵਾਦੀਆਂ ਨੇ ਵੀਰਵਾਰ ਰਾਤ ਨੂੰ ਟਰੱਕਾਂ ‘ਤੇ ਗੋਲੀਆਂ ਚਲਾਈਆਂ। ਪੁਲੀਸ ਨੇ ਕਿਹਾ ਕਿ ਅਤਿਵਾਦੀਆਂ ਨੇ ਦੋ ਟਰੱਕ ਚਾਲਕਾਂ ਨੂੰ ਗੋਲੀ ਮਾਰ ਦਿੱਤੀ ਤੇ ਤਿੰਨ ਨੂੰ ਟਰੱਕਾਂ ਸਣੇ ਸਾੜ ਕੇ ਮਾਰ ਦਿੱਤਾ।