ਦੁਬਈ, 27 ਅਗਸਤਅਫ਼ਗ਼ਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ (ਆਈਐੱਸਕੇਪੀ) ਨੇ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। ਅਫ਼ਗ਼ਾਨ ਅਤੇ ਅਮਰੀਕੀ ਅਧਿਕਾਰੀਆਂ ਅਨੁਸਾਰ ਦੋ ਆਤਮਘਾਤੀ ਹਮਲਾਵਰਾਂ ਅਤੇ ਬੰਦੂਕਧਾਰੀਆਂ ਦੁਆਰਾ ਕਾਬੁਲ ਹਵਾਈ ਅੱਡੇ ਦੇ ਨੇੜੇ ਅਫ਼ਗਾਨਾਂ ਦੀ ਭੀੜ ‘ਤੇ ਕੀਤੇ ਹਮਲੇ ਵਿੱਚ ਘੱਟੋ ਘੱਟ 95 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 13 ਅਮਰੀਕੀ ਫੌਜੀ ਸ਼ਾਮਲ ਹਨ।