ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਦਾ ਮੋਦੀ ਵੱਲੋਂ ਉਦਘਾਟਨ ਕਰਨ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਦੇ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਕੀਤੇ ਜਾ ਰਹੇ ਉਦਘਾਟਨ ਤੋਂ ਪਹਿਲਾਂ ਨੌਜਵਾਨ ਜਥੇਬੰਦੀਆਂ ਵੱਲੋਂ ਵਿਰੋਧ ਵਿਚ ਬਾਗ਼ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨਾ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਤੇ ਕਿਸਾਨ ਜਥੇਬੰਦੀ ਦੇ ਕਾਰਕੁਨ ਸ਼ਾਮਲ ਹਨ। ਪ੍ਰਦਰਸ਼ਨਕਾਰੀ ਝੰਡੇ, ਬੈਨਰ ਤੇ ਤਖ਼ਤੀਆਂ ਲੈ ਕੇ ਜੱਲ੍ਹਿਆਂਵਾਲਾ ਬਾਗ਼ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ, ਮੰਗਾ ਆਜ਼ਾਦ ਤੇ ਹੋਰਨਾਂ ਨੇ ਦੱਸਿਆ ਕਿ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਧਰੇ ਵੀ ਬੋਲਣ ਨਹੀਂ ਦਿੱਤਾ ਜਾਵੇਗਾ। ਇਸੇ ਤਹਿਤ ਅੱਜ ਵੀ ਪ੍ਰਧਾਨਮੰਤਰੀ ਦੇ ਵਰਚੁਅਲ ਪ੍ਰੋਗਰਾਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਜਪਾ ਆਗੂ ਨੂੰ ਵਰਚੁਅਲ ਤੌਰ ‘ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸੁੰਦਰੀਕਰਨ ਦੇ ਨਾਂ ‘ਤੇ ਇਥੇ ਸ਼ਹੀਦੀ ਯਾਦਗਾਰ ਦੇ ਇਤਹਾਸ ਨਾਲ ਛੇੜਛਾੜ ਕਰ ਰਹੀ ਹੈ। ਇਸ ਦੇ ਇਤਿਹਾਸ ਨੂੰ ਹਿੰਦੂਵਾਦ ਦੇ ਨਜ਼ਰੀਏ ਤੋਂ ਦਰਸਾਉਣਾ ਚਾਹੁੰਦੀ ਹੈ, ਜਿਸ ‘ਤੇ ਨੌਜਵਾਨ ਜਥੇਬੰਦੀਆਂ ਨੂੰ ਸਖ਼ਤ ਇਤਰਾਜ਼ ਹੈ। ਇਸੇ ਲਈ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।Source link