ਮਮਤਾ ਬੈਨਰਜੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਕਲਕੱਤਾ ਯੂਨੀਵਰਸਿਟੀ ਦੇ ਪ੍ਰੋਫੈਸਰ ਖ਼ਿਲਾਫ਼ ਕੇਸ ਦਰਜ

ਮਮਤਾ ਬੈਨਰਜੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਕਲਕੱਤਾ ਯੂਨੀਵਰਸਿਟੀ ਦੇ ਪ੍ਰੋਫੈਸਰ ਖ਼ਿਲਾਫ਼ ਕੇਸ ਦਰਜ


ਕੋਲਕਾਤਾ, 28 ਅਗਸਤ

ਸੋਸ਼ਲ ਮੀਡੀਆ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਕਲਕੱਤਾ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਹੇਅਰ ਸਟ੍ਰੀਟ ਥਾਣੇ ਨੇ ਪੀਐੱਚਡੀ ਰਿਸਰਚ ਸਕਾਲਰ ਤਮਲ ਦੱਤਾ ਦੀ ਸ਼ਿਕਾਇਤ ‘ਤੇ ਜੀਵ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਰਿੰਦਮ ਭੱਟਾਚਾਰੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਸ ਨੂੰ ਹਾਲੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪ੍ਰੋਫੈਸਰ ਨੇ ਕਿਹਾ ਕਿ ਉਹ ਤ੍ਰਿਣਮੂਲ ਕਾਂਗਰਸ ਦਾ ਸਮਰਥਕ ਹੈ ਤੇ ਉਸ ਨੇ ਮਮਤਾ ਖ਼ਿਲਾਫ਼ ਕੋਈ ਟਿੱਪਣੀ ਨਹੀਂ ਕੀਤੀ।



Source link