ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ


ਅੰਮ੍ਰਿਤਸਰ (ਟਨਸ): ਏਅਰ ਇੰਡੀਆ ਵੱਲੋਂ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਹ ਖੁਲਾਸਾ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਯੂਕੇ ਸਰਕਾਰ ਵੱਲੋਂ 8 ਅਗਸਤ ਤੋਂ ਭਾਰਤ ਦਾ ਨਾਂ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਐਂਬਰ’ ਸੂਚੀ ‘ਚ ਸ਼ਾਮਲ ਕਰ ਦਿਤਾ ਗਿਆ ਹੈ। ਇਸ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਹਵਾਈ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ‘ਤੇ ਪਾਈ ਗਈ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਾਲੇ ਹਰ ਹਫਤੇ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਹਵਾਈ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਬਾਅਦ ਦੁਪਹਿਰ 3 ਵਜੇ ਉਡਾਣ ਭਰੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਜੋ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਵੱਲੋਂ 16 ਅਗਸਤ ਤੋਂ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਹਵਾਈ ਅੱਡੇ ਲਈ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਮੁੜ ਤੋਂ ਅੰਮ੍ਰਿਤਸਰ ਤੋਂ ਯੂਕੇ ਲਈ ਕਾਰਗੋ ਵਪਾਰ ਸ਼ੁਰੂ ਹੋ ਗਿਆ ਹੈ।Source link