ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਸਤੰਬਰ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ 5 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਰਵਾਈ ਜਾ ਰਹੀ ਕਿਸਾਨ ਕਾਨਫਰੰਸ ਲਈ ਤਿਆਰੀਆਂ ਜ਼ੋਰਾਂ ‘ਤੇ ਹਨ ਪਰ ਮੀਂਹ ਕਾਰਨ ਮੁੱਖ ਪੰਡਾਲ ਲਾਉਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਦੇ ਕਿਸਾਨ ਇਸ ਕਾਨਫਰੰਸ ਵਿੱਚ ਸ਼ਾਮਲ ਹੋ ਰਹੇ ਹਨ।