ਭਵਾਨੀਗੜ੍ਹ: ਦਿੱਲੀ ਮੋਰਚੇ ਤੋਂ ਪਿੰਡ ਪਹੁੰਚਦਿਆਂ ਕਿਸਾਨ ਦੀ ਮੌਤ

ਭਵਾਨੀਗੜ੍ਹ: ਦਿੱਲੀ ਮੋਰਚੇ ਤੋਂ ਪਿੰਡ ਪਹੁੰਚਦਿਆਂ ਕਿਸਾਨ ਦੀ ਮੌਤ
ਭਵਾਨੀਗੜ੍ਹ: ਦਿੱਲੀ ਮੋਰਚੇ ਤੋਂ ਪਿੰਡ ਪਹੁੰਚਦਿਆਂ ਕਿਸਾਨ ਦੀ ਮੌਤ


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 4 ਸਤੰਬਰ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਲਗਾਏ ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਿੰਡ ਪਹੁੰਚਦਿਆਂ ਹੀ ਤਬੀਅਤ ਖ਼ਰਾਬ ਹੋਣ ਕਾਰਨ ਕਿਸਾਨ ਮੱਘਰ ਸਿੰਘ (70) ਵਾਸੀ ਫੁੰਮਣਵਾਲ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਇਕਾਈ ਪ੍ਰਧਾਨ ਟਹਿਲ ਸਿੰਘ ਨੇ ਦੱਸਿਆ ਕਿ ਮੱਘਰ ਸਿੰਘ ਕਿਸਾਨ ਮੋਰਚੇ ਵਿੱਚ ਸ਼ੁਰੂ ਤੋਂ ਹੀ ਸ਼ਾਮਲ ਸੀ। ਕੱਲ੍ਹ ਸ਼ਾਮ ਜਦੋਂ ਉਹ ਦਿੱਲੀ ਧਰਨੇ ਤੋਂ ਪਰਤ ਰਿਹਾ ਸੀ ਤਾਂ ਉਸ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਮੱਘਰ ਸਿੰਘ ਦੀ ਮੌਤ ਹੋ ਗਈ। ਮੱਘਰ ਸਿੰਘ ਦਾ ਅੱਜ ਪਿੰਡ ਫੁੰਮਣਵਾਲ ਵਿਖੇ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਕਿਸਾਨ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ। ਮੱਘਰ ਸਿੰਘ ਦੇ ਦੋ ਪੁੱਤਰ ਅਤੇ ਇਕ ਧੀ ਹੈ,ਜੋ ਕਿ ਵਿਆਹੇ ਹੋਏ ਹਨ।Source link