ਪੈਗਾਸਸ ਜਾਸੂਸੀ ਮਾਮਲਾ: ਸੁਪਰੀਮ ਕੋਰਟ ਨੇ ਜੁਆਬ ਦਾਖਲ ਕਰਨ ਲਈ ਕੇਂਦਰ ਨੂੰ ਹੋਰ ਸਮਾਂ ਦਿੱਤਾ

ਪੈਗਾਸਸ ਜਾਸੂਸੀ ਮਾਮਲਾ: ਸੁਪਰੀਮ ਕੋਰਟ ਨੇ ਜੁਆਬ ਦਾਖਲ ਕਰਨ ਲਈ ਕੇਂਦਰ ਨੂੰ ਹੋਰ ਸਮਾਂ ਦਿੱਤਾ


ਨਵੀਂ ਦਿੱਲੀ, 7 ਸਤੰਬਰ

ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਨੂੰ ਆਪਣਾ ਜਵਾਬ ਦਾਖਲ ਕਰਨ ਲਈ ਕੁਝ ਹੋਰ ਸਮਾਂ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ‘ਤੇ ਪਾ ਦਿੱਤੀ ਹੈ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ 17 ਅਗਸਤ ਨੂੰ ਇਨ੍ਹਾਂ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਸੀ ਤੇ ਨਾਲ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਅਦਾਲਤ ਨਹੀਂ ਚਾਹੁੰਦੀ ਕਿ ਸਰਕਾਰ ਅਜਿਹੀ ਕੋਈ ਗੱਲ ਦੱਸੇ ਜੋ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰੇ। ਬੈਂਚ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਅਨਿਰੁੱਧ ਬੋਸ ਵੀ ਸ਼ਾਮਲ ਹਨ। ਜਿਵੇਂ ਹੀ ਇਹ ਮਾਮਲਾ ਬੈਂਚ ਅੱਗੇ ਸੁਣਵਾਈ ਲਈ ਆਇਆ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੁਝ ਮੁਸ਼ਕਿਲਾਂ ਕਾਰਨ ਬੈਂਚ ਵੱਲੋਂ ਮੰਗਿਆ ਹਲਫਨਾਮਾ ਦਾਇਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਕੁੱਝ ਹੋ ਸਮਾਂ ਦੇਵੇ।



Source link