ਕੇਂਦਰ ਨੇ ਸਾਲ 2021-22 ਲਈ ਕਣਕ ਦੇ ਭਾਅ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ

ਕੇਂਦਰ ਨੇ ਸਾਲ 2021-22 ਲਈ ਕਣਕ ਦੇ ਭਾਅ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ
ਕੇਂਦਰ ਨੇ ਸਾਲ 2021-22 ਲਈ ਕਣਕ ਦੇ ਭਾਅ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ

ਨਵੀਂ ਦਿੱਲੀ, 8 ਸਤੰਬਰ

ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 40 ਰੁਪਏ ਵਧਾ ਕੇ 2,015 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐੱਮਐੱਸਪੀ 400 ਰੁਪਏ ਵਧਾ ਕੇ 5,050 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਪ੍ ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ। ਐੱਮਐੱਸਪੀ (ਘੱਟੋ ਘੱਟ ਸਮਰਥਨ ਮੁੱਲ) ਉਹ ਦਰ ਹੈ, ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ। ਮੌਜੂਦਾ ਸਮੇਂ ਸਰਕਾਰ ਸਾਉਣੀ ਅਤੇ ਹਾੜੀ ਦੀਆਂ 23 ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਨਿਰਧਾਰਤ ਕਰਦੀ ਹੈ। ਕਣਕ ਦਾ ਭਾਅ ਸਾਲ 2020-21 ਵਿੱਚ 1,975 ਰੁਪੲੇ ਪ੍ਰਤੀ ਕੁਇੰਟਲ ਲਸੀ। ਸਰਕਾਰੀ ਬਿਆਨ ਮੁਤਾਬਕ ਕਣਕ ਦੀ ਉਤਪਾਦਨ ਲਾਗਤ 1,008 ਰੁਪਏ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ।Source link