ਪੁਰਤਗਾਲ ’ਚ ਭਾਰਤੀ ਨਾਗਰਿਕਾਂ ਲਈ ਨੌਕਰੀ ਦੇ ਦਰ ਖੁੱਲ੍ਹੇ


ਨਵੀਂ ਦਿੱਲੀ, 8 ਸਤੰਬਰ

ਕੇਂਦਰੀ ਮੰਤਰੀ ਮੰਡਲ ਨੇ ਅੱਜ ਪੁਰਤਗਾਲ ਵਿੱਚ ਕੰਮ ਕਰਨ ਲਈ ਭਾਰਤੀ ਨਾਗਰਿਕਾਂ ਦੀ ਭਰਤੀ ਸਬੰਧੀ ਭਾਰਤ ਅਤੇ ਪੁਰਤਗਾਲ ਦਰਮਿਆਨ ਸਮਝੌਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਪ੍ਰਸਤਾਵ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ। ਇਸ ਸਮਝੌਤੇ ਦੇ ਤਹਿਤ ਭਾਰਤ ਦੇ ਨਾਗਰਿਕਾਂ ਨੂੰ ਪੁਰਤਗਾਲ ਗਣਰਾਜ ਵਿੱਚ ਕੰਮ ਕਰਨ ਲਈ ਰੱਖਿਆ ਜਾ ਸਕਦਾ ਹੈ।Source link