ਟ੍ਰਿਬਿਊਨ ਨਿਊਜ਼ ਸਰਵਿਸ
ਕਰਨਾਲ, 9 ਸਤੰਬਰ
ਹਰਿਆਣਾ ਸਰਕਾਰ ਨੇ ਕਰਨਾਲ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੋਬਾਈਲ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅੱਜ ਅੱਧੀ ਰਾਤ ਤੱਕ ਵਧਾ ਦਿੱਤੀ ਹੈ। ਕਿਸਾਨ ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਲਗਾਤਾਰ ਤੀਜੇ ਦਿਨ ਪ੍ਰਦਰਸ਼ਨ ਕਰ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਉਨ੍ਹਾਂ ਦੀ ਗੱਲਬਾਤ ਦੇ ਕਈ ਦੌਰ ਫੇਲ੍ਹ ਹੋ ਚੁੱਕੇ ਹਨ।