ਲਹਿਰਾਗਾਗਾ: ਆਰਥਿਕ ਤੰਗੀ ਕਾਰਨ ਚੰਨਣਵਾਲ ’ਚ ਖੇਤ ਮਜ਼ਦੂਰ ਨੇ ਖ਼ੁਦਕੁਸ਼ੀ ਕੀਤੀ


ਨਵਕਿਰਨ ਸਿੰਘ

ਮਹਿਲ ਕਲਾਂ, 9 ਸਤੰਬਰ

ਨੇੜਲੇ ਪਿੰਡ ਚੰਨਣਵਾਲ ਵਿੱਚ ਆਰਥਿਕ ਤੰਗੀ ਕਾਰਨ ਦਲਿਤ ਪਰਿਵਾਰ ਨਾਲ ਸਬੰਧਤ ਖੇਤ ਮਜ਼ਦੂਰ ਨੇ ਖ਼ੁਦਕੁਸ਼ੀ ਕਰ ਲਈ। ਏਦੀਪ ਸਿੰਘ (31) ਪੁੱਤਰ ਮੇਵਾ ਸਿੰਘ ਵਾਸੀ ਚੰਨਣਵਾਲ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਆ ਰਿਹਾ ਸੀ ਪਰ ਕਰੋਨਾਵਾਇਰਸ ਕਾਰਨ ਲੱਗੀ ਤਾਲਾਬੰਦੀ ਦੌਰਾਨ ਕਾਫੀ ਸਮਾਂ ਕੰਮ ਬੰਦ ਰਿਹਾ ਤੇ ਉਹ ਆਰਥਿਕ ਤੌਰ ‘ਤੇ ਕਮਜ਼ੋਰ ਹੋ ਗਿਆ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੱਚੇ ਹਨ ਤੇ ਕੋਈ ਪੱਕਾ ਕੰਮ ਨਾ ਹੋਣ ਕਾਰਨ ਪਰਿਵਾਰ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਹੈ ਤੇ ਆਰਥਿਕ ਤੰਗੀ ਕਾਰਨ ਉਸ ਦੇ ਪਤੀ ਨੇ ਘਰ ਵਿੱਚ ਖੜ੍ਹੇ ਨਿੰਮ ਦੇ ਦਰਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਮਹਿਲ ਕਲਾਂ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਪਤਨੀ ਦੇ ਬਿਆਨਾਂ ਅਨੁਸਾਰ 174 ਦੀ ਕਾਰਵਾਈ ਕੀਤੀ ਗਈ ਹੈ। ਪਿੰਡ ਦੇ ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ ਅਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਘਰ ਦਾ ਇੱਕੋ ਇੱਕ ਕਮਾਊ ਜੀਅ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਗਿਆ ਹੈ। ਇਸ ਲਈ ਹੁਣ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।Source link