ਫ਼ਰੀਦਕੋਟ ਪੁਲੀਸ ਹਿਰਾਸਤ ’ਚ ਨੌਜਵਾਨ ਦੀ ਮੌਤ


ਜਸਵੰਤ ਜੱਸ

ਫ਼ਰੀਦਕੋਟ, 10 ਸਤੰਬਰ

ਫ਼ਰੀਦਕੋਟ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਪੁਲੀਸ ਹਿਰਾਸਤ ਵਿਚ ਮੌਤ ਹੋ ਗਈ ਹੈ। ਸੂਚਨਾ ਅਨੁਸਾਰ ਸਿਟੀ ਪੁਲੀਸ ਫ਼ਰੀਦਕੋਟ ਪਿੰਡ ਮੰਡਵਾਲਾ ਦੇ ਨੌਜਵਾਨ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਥੋਂ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਆਈ ਸੀ, ਜਿਥੇ ਉਸ ਦੀ ਸਿਹਤ ਖਰਾਬ ਹੋ ਗਈ ਅਤੇ ਮੌਕੇ ‘ਤੇ ਹੀ ਮੌਤ ਹੋ ਗਈ।Source link