ਚੀਨ: ਗੈਸ ਸਿਲੰਡਰ ਧਮਾਕੇ ’ਚ ਅੱਠ ਹਲਾਕ


ਪੇਈਚਿੰਗ, 11 ਸਤੰਬਰ

ਚੀਨ ਦੇ ਡਾਲਿਅਨ ਸ਼ਹਿਰ ਦੀ ਇਕ ਰਿਹਾਇਸ਼ੀ ਇਮਾਰਤ ਵਿੱਚ ਸ਼ਨਿੱਚਰਵਾਰ ਨੂੰ ਗੈਸ ਸਿਲੰਡਰ ਵਿੱਚੋਂ ਗੈਸ ਰਿਸਣ ਕਾਰਨ ਧਮਾਕਾ ਹੋਣ ਅਤੇ ਅੱਗ ਲੱਗਣ ਨਾਲ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਅੱਧੀ ਰਾਤ ਦੇ ਕਰੀਬ ਪੁਲਾਂਦੀਆਂ ਜ਼ਿਲ੍ਹੇ ਵਿੱਚ ਇਹ ਘਟਨਾ ਵਾਪਰੀ। ਫਾਇਰ ਬ੍ਰਿਗੇਡ ਦੇ ਦਸਤੇ ਅਤੇ ਸਥਾਨਕ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਦੇਰ ਰਾਤ ਢਾਈ ਵਜੇ ਅੱਗ ‘ਤੇ ਕਾਬੂ ਪਾਇਆ। ਸਰਕਾਰੀ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਅਜੇ ਤੱਕ ਘਟਨਾ ਵਿੱਚ ਅੱਠ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। -ਪੀਟੀਆਈSource link