ਮੀਂਹ ’ਚ ਵੀ ਬੈਸਟ ਪ੍ਰਾਈਸ ਅੱਗੇ ਡਟੇ ਮੁਲਾਜ਼ਮ


ਪਵਨ ਗੋਇਲ

ਭੁੱਚੋ ਮੰਡੀ, 10 ਸਤੰਬਰ

ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ‘ਤੇ ਸਥਿਤ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਤੌਰ ‘ਤੇ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਦਾ ਮੋਰਚਾ ਅੱਜ ਬਾਰਵੇਂ ਦਿਨ ਭਰਵੇਂ ਮੀਂਹ ‘ਚ ਵੀ ਜਾਰੀ ਰਿਹਾ। ਰੁਜ਼ਗਾਰ ਬਚਾਉਣ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਕਿਸਾਨਾਂ ਨੇ ਵਾਲਮਾਰਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨੌਕਰੀਆਂ ਬਹਾਲ ਕਰਨ ਦੀ ਮੰਗ ਕੀਤੀ। ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਨਿਰਮਲ ਸ਼ਰਮਾ, ਹਰਮਨ ਸਿੰਘ, ਮਨਪ੍ਰੀਤ ਸਿੰਘ, ਮੁਸ਼ਤਾਕ ਖਾਨ ਅਤੇ ਕੈਲਾਸ਼ ਚੰਦਰ ਨੇ ਕਿਹਾ ਕਿ ਨੌਕਰੀਆਂ ਬਹਾਲ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਆਗੂਆਂ ਦੇ ਕਰਨਾਲ ਮੋਰਚੇ ਤੋਂ ਵਿਹਲੇ ਹੁੰਦਿਆਂ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।Source link