ਪਟਿਆਲਾ: ਰੁਜ਼ਗਾਰ ਲਈ ਬੇਰੁਜ਼ਗਾਰ ਅਧਿਆਪਕਾਂ ਨੇ ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਜਾਮ ਕੀਤਾ


ਸਰਬਜੀਤ ਸਿੰਘ ਭੰਗੂ

ਪਟਿਆਲਾ, 12 ਸਤੰਬਰ

ਰੁਜ਼ਗਾਰ ਖਾਤਰ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਵੱਲੋਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਅੱਜ ਇਥੇ ਭਵਾਨੀਗੜ੍ਹ ਰੋਡ ‘ਤੇ ਸਥਿਤ ਪਿੰਡ ਜਾਹਲਾਂ ਵਿਖੇ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇਹ ਧਰਨਾ ਸੰਗਰੂਰ ਰੋਡ ਤੋਂ ਦੱਖਣੀ ਬਾਈਪਾਸ ਦੇ ਕੋਲ ਲਾਇਆ ਗਿਆ ਹੈ। ਯੂਨੀਅਨ ਆਗੂ ਮੁੱਖ ਮੰਤਰੀ ਨਾਲ ਮੀਟਿੰਗ ਮੁਕੱਰਰ ਕਰਨ ਦੀ ਮੰਗ ਕਰ ਰਹੇ ਹਨ ਤੇ ਉਨ੍ਹਾਂ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਤਕ ਉਹ ਇੱਥੇ ਹੀ ਡਟੇ ਰਹਿਣਗੇ ਭਾਵੇਂ ਰਾਤ ਹੋ ਜਾਵੇੇSource link