ਨਵੀਂ ਦਿੱਲੀ, 19 ਸਤੰਬਰ
ਭਾਰਤ ਵਿੱਚ ਕਰੋਨਾ ਵਾਇਰਸ ਦੇ 30,773 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 3,34,48,163 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 309 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,44,838 ਹੋ ਗਈ ਹੈ।