ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਮੁਲਤਵੀ, ਹਾਲੇ ਕਿਸੇ ਨਾਂ ’ਤੇ ਨਹੀਂ ਹੋਈ ਸਹਿਮਤੀ


ਚੰਡੀਗੜ੍ਹ, 19 ਸਤੰਬਰ

ਪੰਜਾਬ ‘ਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ, ਜੋ ਐਤਵਾਰ ਨੂੰ ਸਵੇਰੇ 11 ਵਜੇ ਹੋਣੀ ਸੀ, ਮੁਲਤਵੀ ਕਰ ਦਿੱਤੀ ਗਈ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਵਿਧਾਇਕ ਦਲ ਦੇ ਨਵੇਂ ਨੇਤਾ ਦੇ ਨਾਂ ‘ਤੇ ਹਾਲੇ ਸਹਿਮਤੀ ਨਹੀਂ ਬਣੀ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਮੌਜੂਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਮੁੱਖ ਮੰਤਰੀ ਦੇ ਅਹੁਦੇ ਲਈ ਵਿਚਾਰੇ ਜਾ ਰਹੇ ਹਨ। ਪਾਰਟੀ ਦੇ ਨੇਤਾ ਨੇ ਕਿਹਾ ਕਿ ਹਾਈ ਕਮਾਨ ਜੋ ਫੈਸਲਾ ਕਰੇਗੀ ਉਸ ਨੂੰ ਮੰਨਿਆ ਜਾਵੇਗਾ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਕੇਂਦਰੀ ਨਿਗਰਾਨ ਅਜੈ ਮਾਕਨ ਤੇ ਹਰੀਸ਼ ਚੌਧਰੀ ਹਾਲੇ ਚੰਡੀਗੜ੍ਹ ‘ਚ ਟਿਕੇ ਹੋਏ ਹਨ।Source link