ਮਾਣਹਾਨੀ ਕੇਸ: ਰਾਹੁਲ ਗਾਂਧੀ ਦੇ ਭਾਸ਼ਣ ਦੀ ਪ੍ਰਤੀਲਿਪੀ ਸਬੂਤ ਵਜੋਂ ਮਨਜ਼ੂਰ ਕਰਨ ਸਬੰਧੀ ਅਪੀਲ ਰੱਦ


ਮੁੰਬਈ, 20 ਸਤੰਬਰ

ਬੰਬਈ ਹਾਈ ਕੋਰਟ ਨੇ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਅਹੁਦੇਦਾਰ ਰਾਜੇਸ਼ ਕੁੰਟੇ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਜਿਸ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ 2014 ਵਿਚ ਦਿੱਤੇ ਗਏ ਬਿਆਨ ਭਾਸ਼ਣ ਦੀ ਪ੍ਰਤੀਲਿਪੀ ਨੂੰ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਸਬੂਤ ਵਜੋਂ ਮਨਜ਼ੂਰ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਭਾਸ਼ਣ ਵਿਚ ਕਾਂਗਰਸੀ ਆਗੂ ਨੇ ਕਥਿਤ ਤੌਰ ‘ਤੇ ਮਹਾਤਮਾ ਗਾਂਧੀ ਦੀ ਹੱਤਿਆ ਲਈ ਆਰਐੱਸਐੱਸ ਨੂੰ ਦੋਸ਼ੀ ਠਹਿਰਾਇਆ ਸੀ। ਕੁੰਟੇ ਨੇ ਸਤੰਬਰ 2018 ਵਿਚ ਭਿਵੰਡੀ ਮੈਜਿਸਟਰੇਟ ਦੀ ਅਦਾਲਤ ਵੱਲੋਂ ਪਾਸ ਕੀਤੇ ਗਏ ਇਕ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ 2019 ਵਿਚ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਮੈਜਿਸਟਰੇਟੀ ਅਦਾਲਤ ਨੇ ਇਸ ਤਰ੍ਹਾਂ ਦੇ ਦੋਸ਼ ਪੱਤਰ ਨੂੰ ਸਬੂਤ ਵਜੋਂ ਸਵੀਕਾਰ ਕਰਨ ਦੀ ਅਪੀਲ ਖਾਰਜ ਕਰ ਦਿੱਤੀ ਸੀ। ਅੱਜ ਜਸਟਿਸ ਰੇਵਤੀ ਮੋਹਿਤੇ ਡੇਰੇ ਦੇ ਸਿੰਗਲ ਬੈਂਚ ਨੇ ਵੀ ਕੁੰਟੇ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ।Source link