ਸੰਯੁਕਤ ਰਾਸ਼ਟਰ ’ਚ ਤੁਰਕੀ ਦੇ ਰਾਸ਼ਟਰਪਤੀ ਨੇ ਮੁੜ ਛੇੜੀ ਕਸ਼ਮੀਰ ਦੀ ਗੱਲ


ਸੰਯੁਕਤ ਰਾਸ਼ਟਰ, 22 ਸਤੰਬਰਤੁਰਕੀ ਦੇ ਰਾਸ਼ਟਰਪਤੀ ਤਈਅਪ ਐਰਦੋਗਾਂ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿੱਚ ਆਪਣੇ ਸੰਬੋਧਨ ਦੌਰਾਨ ਕਸ਼ਮੀਰ ਦਾ ਮੁੱਦਾ ਉਠਾਇਆ। ਪਿਛਲੇ ਸਾਲ ਵੀ ਉਨ੍ਹਾਂ ਨੇ ਵੀਡੀਓ ਬਿਆਨ ਵਿੱਚ ਜੰਮੂ ਅਤੇ ਕਸ਼ਮੀਰ ਦਾ ਜ਼ਿਕਰ ਕੀਤਾ ਸੀ। ਉਸ ਸਮੇਂ ਭਾਰਤ ਨੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਤੁਰਕੀ ਨੂੰ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਨੀਤੀਆਂ ਉੱਤੇ ਜ਼ਰ ਮਾਰਨੀ ਚਾਹੀਦੀ ਹੈ। ਮੰਗਲਵਾਰ ਨੂੰ ਆਮ ਚਰਚਾ ਦੌਰਾਨ ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਨੇ ਕਿਹਾ, ‘ਅਸੀਂ 74 ਸਾਲਾਂ ਤੋਂ ਕਸ਼ਮੀਰ ਵਿੱਚ ਸਮੱਸਿਆ ਨੂੰ ਸਬੰਧਤ ਧਿਰਾਂ ਵਿਚਕਾਰ ਗੱਲਬਾਤ ਰਾਹੀਂ ਅਤੇ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਦੇ ਦਾਇਰੇ ਅੰਦਰ ਹੱਲ ਕਰਨ ਦੇ ਪੱਖ ਵਿੱਚ ਹਾਂ।’Source link