ਚੰਨੀ ਵੱਲੋਂ ਗੁਲਾਬੀ ਸੁੰਡੀ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਣ ਦਾ ਐਲਾਨ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਬਠਿੰਡਾ, 26 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਖੇਤਰ ਵਿੱਚ ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀਆਂ ਫਸਲਾਂ ਦੇ ਪੂਰੇ ਮੁਆਵਜ਼ੇ ਦਾ ਵਾਅਦਾ ਕੀਤਾ ਹੈ। ਸ੍ਰੀ ਚੰਨੀ, ਜੋ ਬਠਿੰਡਾ ਵਿੱਚ ਕਿਸਾਨਾਂ ਨਾਲ ਗੱਲ ਕਰ ਰਹੇ ਸਨ, ਨੇ ਅੱਜ ਪੀੜਤ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਤੇ ਕਿਹਾ ਮੁਆਵਜ਼ਾ ਸਿੱਧਾ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਲਈ ਵੱਡੀ ਮਾਤਰਾ ਵਿੱਚ ਕੀਟਨਾਸ਼ਕ ਭੇਜੇਗੀ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਨਾਲ ਸਨ।Source link