ਕੋਲਕਾਤਾ, 26 ਸਤੰਬਰ
ਦਿਲਚਸਪ ਘਟਨਾਕ੍ਰਮ ਵਿੱਚ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ, ਜਿਨ੍ਹਾਂ ਨੇ ਹਾਲ ਹੀ ਵਿੱਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਵਿੱਚ ਸਹਾਇਤਾ ਕੀਤੀ ਸੀ, ਨੇ ਆਪਣੇ ਆਪ ਨੂੰ ਭਬਾਨੀਪੁਰ ਵਿਧਾਨ ਸਭਾ ਹਲਕੇ ਦੇ ਵੋਟਰ ਵਜੋਂ ਰਜਿਸਟਰਡ ਕਰਵਾਇਆ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਦਾ ਦਾਅਵਾ ਹੈ ਕਿ ਕਿਸ਼ੋਰ ਨੇ ਜਨਵਰੀ ਤੋਂ ਅਪਰੈਲ ਦੇ ਵਿੱਚ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ। ਇਸ ਨਾਲ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਟੀਐੱਮਸੀ ਵਿੱਚ ਸ਼ਾਮਲ ਹੋ ਸਕਦੇ ਹਨ। ਭਬਾਨੀਪੁਰ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਚੋਣ ਲੜ ਰਹੀ ਹੈ।