ਸਮੁੰਦਰੀ ਤੂਫਾਨ ਗੁਲਾਬ ਆਂਧਰਾ ਪ੍ਰਦੇਸ਼ ਤੇ ਉੜੀਸਾ ਦੇ ਤੱਟਾਂ ਨਾਲ ਟਕਰਾਇਆ

ਸਮੁੰਦਰੀ ਤੂਫਾਨ ਗੁਲਾਬ ਆਂਧਰਾ ਪ੍ਰਦੇਸ਼ ਤੇ ਉੜੀਸਾ ਦੇ ਤੱਟਾਂ ਨਾਲ ਟਕਰਾਇਆ


ਭੁਵਨੇਸ਼ਵਰ, 26 ਸਤੰਬਰ

ਸਮੁੰਦਰੀ ਤੂਫਾਨ ਗੁਲਾਬ ਆਂਧਰਾ ਪ੍ਰਦੇਸ਼ ਤੇ ਉੜੀਸਾ ਦੇ ਤੱਟਾਂ ਨਾਲ ਟਕਰਾਉਣਾ ਸ਼ੁਰੂ ਹੋ ਗਿਆ ਹੈ ਤੇ ਇਹ ਪ੍ਰਕਿਰਿਆ ਅਗਲੇ ਤਿੰਨ ਘੰਟੇ ਜਾਰੀ ਰਹੇਗੀ। ਭਾਰਤੀ ਮੌਸਮ ਵਿਭਾਗ ਅਨੁਸਾਰ ਆਂਧਰਾ ਪ੍ਰਦੇਸ਼ ਦੇ ਕਲਿੰਗਾਪਟਨਮ ਤੇ ਉੜੀਸਾ ਦੇ ਗੋਪਾਲਪੁਰ ਵਿੱਚ ਇਹ ਸਮੁੰਦਰੀ ਤੂਫਾਨ ਧਰਤੀ ਨਾਲ ਟਕਰਾਇਆ ਹੈ। ਇਨ੍ਹਾਂ ਦੋਹਾਂ ਤੱਟੀ ਇਲਾਕਿਆਂ ਵਿੱਚ ਬੱਦਲਵਾਈ ਦੌਰਾਨ ਤੇਜ਼ ਹਵਾਵਾਂ ਚਲਣੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਹਵਾਵਾਂ ਦੀ ਗਤੀ 90 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਫੋਨ ਕਰ ਕੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। -ਏਜੰਸੀ



Source link