ਹਰ ਮੰਗਲਵਾਰ ਹੋਵੇਗੀ ਕੈਬਨਿਟ ਮੀਟਿੰਗ

ਹਰ ਮੰਗਲਵਾਰ ਹੋਵੇਗੀ ਕੈਬਨਿਟ ਮੀਟਿੰਗ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਿਹਤਰ ਤਾਲਮੇਲ ਲਈ ਹਰੇਕ ਮੰਗਲਵਾਰ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਚ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ| ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ| ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਇਸ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫ਼ਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।



Source link