ਬਿਜਲੀ ਸਮਝੌਤੇ ਰੱਦ ਕਰਨ ਵੱਲ ਕਦਮ ਚੁੱਕਣ ਮੁੱਖ ਮੰਤਰੀ: ਚੀਮਾ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਸਤੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਦੋ ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਪੁਰਾਣੇ ਬਕਾਏ ਮੁਆਫ਼ ਕਰਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੰਨੀ ਖ਼ੁਦ ਕਹਿ ਰਹੇ ਹਨ ਕਿ ਇਸ ਨਾਲ ਪੰਜਾਬ ਨੂੰ 1200 ਕਰੋੜ ਦੀ ਅਦਾਇਗੀ ਕਰਨੀ ਪਵੇਗੀ। ‘ਆਪ’ ਆਗੂ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਬੇਵਸੀ ਦਾ ਦਿਖਾਵਾ ਕਰਨ ਵਾਲੇ ਇਹ ਆਗੂ ਹੁਣ ਬਿਜਲੀ ਸਮਝੌਤੇ ਰੱਦ ਕਰਨ ਲਈ ਕੋਈ ਕਦਮ ਕਿਉਂ ਨਹੀਂ ਚੁੱਕ ਰਹੇ।Source link