ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਭਾਰੀ ਬਹੁਮੱਤ ਨਾਲ ਮੁੜ ਸੱਤਾ ‘ਚ ਆਈ ਤ੍ਰਿਣਮੂਲ ਕਾਂਗਰਸ ਵੱਲੋਂ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ‘ਤੇ 154.28 ਕਰੋੜ ਰੁਪਏ ਖਰਚੇ ਗਏ ਹਨ। ਚੋਣ ਕਮਿਸ਼ਨ ਨੇ ਪਾਰਟੀਆਂ ਵੱਲੋਂ ਦਿੱਤੀ ਚੋਣ ਖਰਚ ਦੀ ਜਾਣਕਾਰੀ ਮੁਤਾਬਕ ਦੱਸਿਆ ਕਿ ਤਾਮਿਲ ਨਾਡੂ ‘ਚ ਅੰਨਾ ਡੀਐੱਮਕੇ ਤੋਂ ਸੱਤਾ ਹਾਸਲ ਕਰਨ ਵਾਲੀ ਦ੍ਰਾਵਿੜ ਮੁਨੇਤਰ ਕੜਗਮ (ਡੀਐੱਮਕੇ) ਵੱਲੋਂ ਸੂਬੇ ਦੇ ਨਾਲ-ਨਾਲ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ਵਿੱਚ ਚੋਣ ਪ੍ਰਚਾਰ ‘ਤੇ 114.14 ਕਰੋੜ ਰੁਪੲੇ (1,14,14,08,525 ਰੁਪਏ) ਖਰਚ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਇਸ ਚੋਣ ਖਰਚ ਦੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਜਨਤਕ ਕੀਤੀ ਹੈ। -ਪੀਟੀਆਈ