ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਖੀਰੀ ਵੱਲ ਕੂਚ ਕੀਤਾ ਜਾਵੇਗਾ: ਸਿੱਧੂ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 5 ਅਕਤੂਬਰ

ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਐਲਾਨ ਕੀਤਾ ਕਿ ਜੇ ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੂੰ ਕੱਲ੍ਹ ਤੱਕ ਗ੍ਰਿਫ਼ਤਾਰ ਨਾ ਕੀਤਾ ਤੇ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਪਾਰਟੀ ਨੇਤਾ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਕੂਚ ਕਰੇਗੀ।



Source link