ਸੋਨ ਤਗ਼ਮਾ ਜਿੱਤ ਕੇ ਪਰਤੇ ਰਾਜਪ੍ਰੀਤ ਸਿੰਘ ਦਾ ਨਿੱਘਾ ਸਵਾਗਤ

ਸੋਨ ਤਗ਼ਮਾ ਜਿੱਤ ਕੇ ਪਰਤੇ ਰਾਜਪ੍ਰੀਤ ਸਿੰਘ ਦਾ ਨਿੱਘਾ ਸਵਾਗਤ
ਸੋਨ ਤਗ਼ਮਾ ਜਿੱਤ ਕੇ ਪਰਤੇ ਰਾਜਪ੍ਰੀਤ ਸਿੰਘ ਦਾ ਨਿੱਘਾ ਸਵਾਗਤ


ਅਜੈ ਮਲਹੋਤਰਾ

ਬਸੀ ਪਠਾਣਾਂ, 6 ਅਕਤੂਬਰ

ਆਈਐੱਸਐੱਸਐੱਫ ਜੂਨੀਅਰ ਵਿਸ਼ਵ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤ ਕੇ ਪਰਤੇ ਨਿਸ਼ਾਨੇਬਾਜ਼ ਰਾਜਪ੍ਰੀਤ ਸਿੰਘ ਦਾ ਅੱਜ ਇੱਥੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਮੁਕਾਬਲੇ ਪੇਰੂ ਦੇ ਸ਼ਹਿਰ ਲੀਮਾ ਵਿੱਚ ਹੋਏ ਸਨ। ਉਸ ਨੇ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਵੀ ਜਿੱਤਿਆ ਹੈ। ਸ਼ਹਿਰ ਵਾਸੀਆਂ ਨੇ ਇੱਥੇ ਪੁੱਜਣ ‘ਤੇ ਉਸ ਦਾ ਆਈਟੀਆਈ ਚੌਂਕ ਤੋਂ ਬੈਂਡ ਬਾਜਿਆਂ ਨਾਲ ਸਵਾਗਤ ਕੀਤਾ। ਰਾਜਪ੍ਰੀਤ ਸਿੰਘ ਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸਡੀਐਮ ਯਸ਼ਪਾਲ ਸ਼ਰਮਾ, ਤਹਿਸੀਲਦਾਰ ਅਵਤਾਰ ਸਿੰਘ ਜੰਗੂ ਸ਼ਾਮਲ ਸਨ। ਉਸ ਦੇ ਪਿਤਾ ਗੁਰਪ੍ਰੀਤ ਸਿੰਘ ਤੇ ਮਾਤਾ ਰਿਪਨਜੀਤ ਕੌਰ ਨੇ ਦੱਸਿਆ ਕਿ ਇਹ ਜਿੱਤ ਰਾਜਪ੍ਰੀਤ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।Source link