ਨਵੀਂ ਦਿੱਲੀ, 8 ਅਕਤੂਬਰ
ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਯਾਂਗਤਸੇ ਕੋਲ ਭਾਰਤੀ ਅਤੇ ਚੀਨੀ ਫੌਜਾਂ ਦੀ ਆਹਮੋ-ਸਾਹਮਣੇ ਆ ਗਈਆਂ ਸਨ ਅਤੇ ਦੋਵਾਂ ਧਿਰਾਂ ਦੇ ਸਥਾਨਕ ਕਮਾਂਡਰਾਂ ਵਿਚਕਾਰ ਸਥਾਪਤ ਪ੍ਰੋਟੋਕੋਲ ਅਨੁਸਾਰ ਗੱਲਬਾਤ ਤੋਂ ਬਾਅਦ ਇਸ ਨੂੰ ਸੁਲਝਾ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਣਾਅ ਉਸ ਸਮੇਂ ਪੈਦਾ ਹੋਇਆ ਜਦੋਂ ਚੀਨੀ ਫੌਜੀਆਂ ਨੇ ਭਾਰਤੀ ਇਲਾਕੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਜਵਾਨਾਂ ਨੂੰ ਵਾਪਸ ਭੇਜ ਦਿੱਤਾ ਗਿਆ।