ਨਵੀਂ ਦਿੱਲੀ, 9 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ। ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ।