ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ

ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ


ਕੇ.ਪੀ ਸਿੰਘ

ਗੁਰਦਾਸਪੁਰ, 12 ਅਕਤੂਬਰ

ਬੀਐੱਸਐੱਫ ਦੇ ਜਵਾਨਾਂ ਨੇ ਅੱਜ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਘੁਸਪੈਠ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਬੀਐੱਸਐੱਫ ਦੀ 58 ਬਟਾਲੀਅਨ ਦੀ ਬੀਓਪੀ ਲਸਿਆਨ ‘ਤੇ ਤਾਇਨਾਤ ਜਵਾਨਾਂ ਨੇ ਬੁਰਜੀ ਨੰਬਰ 14/12 ਨੂੰ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਰਹੇ ਨੌਜਵਾਨ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਤੋਂ ਪਾਕਿਸਤਾਨੀ ਕਰੰਸੀ ਦੇ ਦਸ ਰੁਪਏ ਵੀ ਬਰਾਮਦ ਹੋਏ ਹਨ। ਬੀਐੱਸਐੱਫ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।



Source link