ਪੰਜਾਬ: ਪੀੜਤ ਪਰਿਵਾਰਾਂ ਨੂੰ ਗਰਾਂਟ ਦੇਣ ਲਈ ਕਰੋਨਾ ਕਾਰਨ ਹੋਈਆਂ ਮੌਤਾਂ ਦੀ ਸੂਚੀ ਮੰਗੀ, ਮਾਲ ਮਹਿਕਮਾ ਔਖਾ


ਮਹਿੰਦਰ ਸਿੰਘ ਰੱਤੀਆਂ

ਮੋਗਾ, 13 ਅਕਤੂਬਰ

ਪੰਜਾਬ ਸਰਕਾਰ ਨੇ ਕਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਐੱਸਡੀਆਰਐੱਫ ਵਿਚੋਂ 50 ਹਜ਼ਾਰ ਰੁਪਏ ਐਕਸਗਰੇਸ਼ੀਆ ਗਰਾਂਟ ਦੇਣ ਲਈ 15 ਅਕਤੂਬਰ ਤੱਕ ਰਾਜ ਦੇ ਡਿਪਟੀ ਕਮਿਸ਼ਨਰਾਂ ਤੋਂ ਮ੍ਰਿਤਕਾਂ ਦੀ ਸੂਚੀ ਮੰਗੀ ਗਈ ਹੈ। ਦੂਜੇ ਪਾਸੇ ਮਾਲ ਅਧਿਕਾਰੀ ਇਸ ਗੱਲ ਤੋਂ ਅੱਖੇ ਹੋ ਗਏ ਹਨ ਕਿ ਸਿਹਤ ਵਿਭਾਗ ਦਾ ਕੰਮ ਉਨ੍ਹਾਂ ਨੂੰ ਸੌਪਿਆ ਜਾ ਰਿਹਾ ਹੈ। ਪੰਜਾਬ ਸਰਕਾਰ ਮਾਲ ਪੁਨਰਵਾਰ ਅਤੇ ਡਿਜਾਸਟਰ ਮੈਨੇਜਮੈਟ ਡੀਐੱਮ ਸ਼ਾਖਾ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ 15 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਮੌਤਾਂ ਦੀ ਜਾਣਕਾਰੀ ਮੰਗੀ ਗਈ ਹੈ। ਮਾਲ ਅਧਿਕਾਰੀ ਨੇ ਕਿਹਾ ਕਿ ਇਹ ਸਾਰਾ ਡਾਟਾ ਸਿਹਤ ਵਿਭਾਗ ਕੋਲ ਹੈ, ਉਨ੍ਹਾਂ ਕੋਲ ਤਾਂ ਪਹਿਲਾਂ ਹੀ ਹੋਰ ਡਿਊਟੀਆਂ ਲਈਆਂ ਜਾਂਦੀਆਂ ਹਨ ਤੇ ਇਹ ਨਵਾਂ ਕੰਮ ਦੇ ਦਿੱਤਾ। ਮੋਗਾ ਦੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਕਾਰਨ 233 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਕਰੀਬ 6 ਮੌਤਾਂ ਬਾਰੇ ਜਾਂਚ ਪੜਤਾਲ ਚੱਲ ਰਹੀ ਹੈ।



Source link