ਅਫ਼ਗਾਨਿਸਤਾਨ ’ਚ ਫਸੇ ਹਿੰਦੂ ਭਾਈਚਾਰੇ ਨੇ ਨਰਾਤਿਆਂ ਦਾ ਤਿਉਹਾਰ ਮਨਾਇਆ


ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਕਤੂਬਰ

ਅਫ਼ਗਾਨਿਸਤਾਨ ਵਿੱਚ ਫਸੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਉੱਥੇ ਨਰਾਤਿਆਂ ਦਾ ਤਿਉਹਾਰ ਮਨਾਇਆ। ਇਸ ਸਬੰਧ ਵਿੱਚ ਕਾਬੁਲ ‘ਚ ਪੁਰਾਤਨ ਅਸਾਮਾਈ ਮੰਦਰ ‘ਚ ਲੋਕਾਂ ਨੇ ਇਕੱਠੇ ਹੋ ਕੇ ਪੂਜਾ ਕੀਤੀ। ਸਮਾਗਮ ਵਿੱਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿੱਚ ਮੰਦਰ ਦੇ ਅੰਦਰ ਔਰਤਾਂ ਤੇ ਬੱਚੇ ਵੀ ਦਿਖਾਈ ਦੇ ਰਹੇ ਹਨ। ਅਫ਼ਗਾਨੀ ਸਿੱਖ ਆਗੂ ਮਨਸਾ ਸਿੰਘ ਨੇ ਕਿਹਾ ਕਿ ਕਾਬੁਲ ਵਿੱਚੋਂ ਕੌਮਾਂਤਰੀ ਉਡਾਣਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਤੇ ਹਿੰਦੂਆਂ ਨੂੰ ਸੁਰੱਖਿਅਤ ਭਾਰਤ ਪਹੁੰਚਾਉਣ ਦਾ ਯਤਨ ਕੀਤਾ ਜਾਵੇ।Source link